ਲੂਕਸ 15

ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।

Luke 15:14 (UKJV) And when he had spent all, there arose a mighty famine in that land; and he began to be in lack.

12ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।

13“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।

14ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।

15ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

16ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਖਾਣ ਨੂੰ ਕੁਝ ਨਹੀਂ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.