ਲੂਕਸ 15

ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਖਾਣ ਨੂੰ ਕੁਝ ਨਹੀਂ ਦਿੱਤਾ।

Luke 15:16 (UKJV) And he would fain have filled his belly with the husks that the swine did eat: and no man gave unto him.

14ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।

15ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

16ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਖਾਣ ਨੂੰ ਕੁਝ ਨਹੀਂ ਦਿੱਤਾ।

17“ਜਦੋਂ ਉਸ ਨੂੰ ਸੁਰਤ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!

18ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.