ਲੂਕਸ 15

ਮੈਂ ਹੁਣ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ। ਮੈਨੂੰ ਆਪਣੇ ਭਾੜੇ ਦੇ ਨੌਕਰਾਂ ਵਾਂਗ ਹੀ ਰੱਖ ਲਓ।’

Luke 15:19 (UKJV) And am no more worthy to be called your son: make me as one of your hired servants.

17“ਜਦੋਂ ਉਸ ਨੂੰ ਸੁਰਤ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!

18ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।

19ਮੈਂ ਹੁਣ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ। ਮੈਨੂੰ ਆਪਣੇ ਭਾੜੇ ਦੇ ਨੌਕਰਾਂ ਵਾਂਗ ਹੀ ਰੱਖ ਲਓ।’

20ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।

21“ਪੁੱਤਰ ਨੇ ਉਸ ਨੂੰ ਕਿਹਾ, ‘ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.