ਲੂਕਸ 15

ਪਰ ਫ਼ਰੀਸੀ ਅਤੇ ਸ਼ਾਸਤਰੀ ਕੁੜ੍ਹਨ ਲੱਗੇ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਆਦਮੀ ਪਾਪੀਆਂ ਦਾ ਸਵੀਕਾਰ ਕਰਦਾ ਹੈ ਅਤੇ ਉਹਨਾਂ ਨਾਲ ਭੋਜਨ ਕਰਦਾ ਹੈ।”

Luke 15:2 (UKJV) And the Pharisees and scribes murmured, saying, This man receives sinners, and eats with them.

1ਇੱਕ ਦਿਨ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ, ਯਿਸ਼ੂ ਦੀਆਂ ਗੱਲਾਂ ਸੁਣਨ ਲਈ ਉਸ ਦੇ ਆਲੇ-ਦੁਆਲੇ ਇਕੱਠੇ ਹੋ ਰਹੇ ਸਨ।

2ਪਰ ਫ਼ਰੀਸੀ ਅਤੇ ਸ਼ਾਸਤਰੀ ਕੁੜ੍ਹਨ ਲੱਗੇ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਆਦਮੀ ਪਾਪੀਆਂ ਦਾ ਸਵੀਕਾਰ ਕਰਦਾ ਹੈ ਅਤੇ ਉਹਨਾਂ ਨਾਲ ਭੋਜਨ ਕਰਦਾ ਹੈ।”

3ਇਸ ਲਈ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ:

4“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.