20ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।
21“ਪੁੱਤਰ ਨੇ ਉਸ ਨੂੰ ਕਿਹਾ, ‘ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’
22“ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਬਸਤਰ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸ ਦੀ ਉਂਗਲ ਵਿੱਚ ਅੰਗੂਠੀ ਅਤੇ ਇਸ ਦੇ ਪੈਰੀਂ ਜੁੱਤੀ ਪਾਓ।
23ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
24ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।