ਲੂਕਸ 15

ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।

Luke 15:23 (UKJV) And bring here the fatted calf, and kill it; and let us eat, and be merry:

21“ਪੁੱਤਰ ਨੇ ਉਸ ਨੂੰ ਕਿਹਾ, ‘ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’

22“ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਬਸਤਰ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸ ਦੀ ਉਂਗਲ ਵਿੱਚ ਅੰਗੂਠੀ ਅਤੇ ਇਸ ਦੇ ਪੈਰੀਂ ਜੁੱਤੀ ਪਾਓ।

23ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।

24ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।

25“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸ ਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.