ਲੂਕਸ 15

“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸ ਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।

Luke 15:25 (UKJV) Now his elder son was in the field: and as he came and drew nigh to the house, he heard music and dancing.

23ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।

24ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।

25“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸ ਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।

26ਇਸ ਲਈ ਉਸ ਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸ ਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ।

27ਨੌਕਰ ਨੇ ਜਵਾਬ ਦਿੱਤਾ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ ਅਤੇ ਤੁਹਾਡੇ ਪਿਤਾ ਜੀ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆ ਗਿਆ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.