ਲੂਕਸ 15

ਇਸ ਲਈ ਉਸ ਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸ ਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ।

Luke 15:26 (UKJV) And he called one of the servants, and asked what these things meant.

24ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।

25“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸ ਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।

26ਇਸ ਲਈ ਉਸ ਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸ ਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ।

27ਨੌਕਰ ਨੇ ਜਵਾਬ ਦਿੱਤਾ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ ਅਤੇ ਤੁਹਾਡੇ ਪਿਤਾ ਜੀ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆ ਗਿਆ ਹੈ।’

28“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸ ਦੇ ਪਿਤਾ ਨੇ ਬਾਹਰ ਜਾ ਕੇ ਉਸ ਨੂੰ ਬੇਨਤੀ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.