ਲੂਕਸ 15

“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸ ਦੇ ਪਿਤਾ ਨੇ ਬਾਹਰ ਜਾ ਕੇ ਉਸ ਨੂੰ ਬੇਨਤੀ ਕੀਤੀ।

Luke 15:28 (UKJV) And he was angry, and would not go in: therefore came his father out, and implored him.

26ਇਸ ਲਈ ਉਸ ਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸ ਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ।

27ਨੌਕਰ ਨੇ ਜਵਾਬ ਦਿੱਤਾ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ ਅਤੇ ਤੁਹਾਡੇ ਪਿਤਾ ਜੀ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆ ਗਿਆ ਹੈ।’

28“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸ ਦੇ ਪਿਤਾ ਨੇ ਬਾਹਰ ਜਾ ਕੇ ਉਸ ਨੂੰ ਬੇਨਤੀ ਕੀਤੀ।

29ਪਰ ਉਸ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ।

30ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਸ ਆ ਗਿਆ, ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ!’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.