ਲੂਕਸ 15

ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਸ ਆ ਗਿਆ, ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ!’

Luke 15:30 (UKJV) But as soon as this your son was come, which has devoured your living with harlots, you have killed for him the fatted calf.

28“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸ ਦੇ ਪਿਤਾ ਨੇ ਬਾਹਰ ਜਾ ਕੇ ਉਸ ਨੂੰ ਬੇਨਤੀ ਕੀਤੀ।

29ਪਰ ਉਸ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ।

30ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਸ ਆ ਗਿਆ, ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ!’

31“ਪਿਤਾ ਨੇ ਕਿਹਾ, ‘ਮੇਰੇ ਪੁੱਤਰ, ਤੂੰ ਹਮੇਸ਼ਾ ਮੇਰੇ ਨਾਲ ਹੈ ਅਤੇ ਜੋ ਕੁਝ ਮੇਰੇ ਕੋਲ ਹੈ ਉਹ ਤੇਰਾ ਹੈ।

32ਪਰ ਸਾਨੂੰ ਖੁਸ਼ ਹੋਣਾ ਚਾਹੀਦਾ ਹੈ ਅਤੇ ਜਸ਼ਨ ਮਨਾਓਣਾ ਚਾਹੀਦਾ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਹੁਣ ਜਿਉਂਦਾ ਹੋ ਗਿਆ ਹੈ; ਉਹ ਗੁਆਚ ਗਿਆ ਸੀ ਅਤੇ ਹੁਣ ਉਹ ਲੱਭ ਗਿਆ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.