29ਪਰ ਉਸ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ।
30ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਸ ਆ ਗਿਆ, ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ!’
31“ਪਿਤਾ ਨੇ ਕਿਹਾ, ‘ਮੇਰੇ ਪੁੱਤਰ, ਤੂੰ ਹਮੇਸ਼ਾ ਮੇਰੇ ਨਾਲ ਹੈ ਅਤੇ ਜੋ ਕੁਝ ਮੇਰੇ ਕੋਲ ਹੈ ਉਹ ਤੇਰਾ ਹੈ।
32ਪਰ ਸਾਨੂੰ ਖੁਸ਼ ਹੋਣਾ ਚਾਹੀਦਾ ਹੈ ਅਤੇ ਜਸ਼ਨ ਮਨਾਓਣਾ ਚਾਹੀਦਾ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਹੁਣ ਜਿਉਂਦਾ ਹੋ ਗਿਆ ਹੈ; ਉਹ ਗੁਆਚ ਗਿਆ ਸੀ ਅਤੇ ਹੁਣ ਉਹ ਲੱਭ ਗਿਆ ਹੈ।’ ”