ਲੂਕਸ 15

ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’

Luke 15:6 (UKJV) And when he comes home, he calls together his friends and neighbours, saying unto them, Rejoice with me; for I have found my sheep which was lost.

4“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ?

5ਅਤੇ ਜਦੋਂ ਉਸ ਨੂੰ ਉਹ ਲੱਭ ਜਾਂਦੀ ਹੈ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲੈਂਦਾ ਹੈ।

6ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’

7ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।

8“ਜਾਂ ਮੰਨ ਲਓ ਕਿ ਇੱਕ ਔਰਤ ਕੋਲ ਚਾਂਦੀ ਦੇ ਦਸ ਸਿੱਕੇ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਦੀਵਾ ਜਗਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਉਹ ਲੱਭ ਨਾ ਜਾਵੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.