6ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’
7ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
8“ਜਾਂ ਮੰਨ ਲਓ ਕਿ ਇੱਕ ਔਰਤ ਕੋਲ ਚਾਂਦੀ ਦੇ ਦਸ ਸਿੱਕੇ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਦੀਵਾ ਜਗਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਉਹ ਲੱਭ ਨਾ ਜਾਵੇ?
9ਅਤੇ ਜਦੋਂ ਉਸ ਨੂੰ ਉਹ ਸਿੱਕਾ ਲੱਭ ਜਾਂਦਾ ਹੈ ਤਾਂ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦੀ ਹੈ ਅਤੇ ਕਹਿੰਦੀ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਿਆ ਹੋਇਆ ਸਿੱਕਾ ਲੱਭ ਗਿਆ ਹੈ।’
10ਇਸੇ ਤਰ੍ਹਾਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦੇ ਦੂਤਾਂ ਦੀ ਹਜ਼ੂਰੀ ਵਿੱਚ ਇੱਕ ਪਾਪੀ ਮਨੁੱਖ ਲਈ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਖੁਸ਼ੀ ਮਨਾਈ ਜਾਂਦੀ ਹੈ।”