12ਅਤੇ ਜੇ ਤੁਸੀਂ ਕਿਸੇ ਹੋਰ ਦੀ ਜਾਇਦਾਦ ਤੇ ਭਰੋਸੇਯੋਗ ਨਹੀਂ ਹੋ ਤਾਂ ਤੁਹਾਨੂੰ ਆਪਣੀ ਜਾਇਦਾਦ ਕੌਣ ਦੇਵੇਗਾ?
13“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾਂ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।”
14ਫ਼ਰੀਸੀ ਜਿਹੜੇ ਪੈਸੇ ਨੂੰ ਪਿਆਰ ਕਰਦੇ ਸਨ, ਉਹਨਾਂ ਨੇ ਇਹ ਸਭ ਸੁਣਿਆ ਅਤੇ ਉਹ ਯਿਸ਼ੂ ਨੂੰ ਮਜ਼ਾਕ ਕਰਨ ਲੱਗੇ।
15ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਲੋਕ ਹੋ ਜੋ ਦੂਜਿਆਂ ਦੀਆਂ ਨਜ਼ਰਾਂ ਵਿੱਚ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ਵਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ। ਜਿਸ ਚੀਜ਼ ਦੀ ਲੋਕ ਬਹੁਤ ਕਦਰ ਕਰਦੇ ਹਨ ਉਹ ਪਰਮੇਸ਼ਵਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
16“ਬਿਵਸਥਾ ਅਤੇ ਨਬੀਆਂ ਦਾ ਪ੍ਰਚਾਰ ਯੋਹਨ ਤੀਕ ਕੀਤਾ ਗਿਆ ਸੀ। ਉਸ ਤੋਂ ਬਾਅਦ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ਵਿੱਚ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।