ਲੂਕਸ 16

“ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਜੋ ਹਮੇਸ਼ਾ ਮਹਿੰਗੇ ਅਤੇ ਚੰਗੇ ਕੱਪੜੇ ਪਾਉਂਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ।

Luke 16:19 (UKJV) There was a certain rich man, which was clothed in purple and fine linen, and fared sumptuously every day:

17ਸਵਰਗ ਅਤੇ ਧਰਤੀ ਦਾ ਅਲੋਪ ਹੋਣਾ ਆਸਾਨ ਹੈ ਇਸ ਦੀ ਬਜਾਏ ਕਿ ਬਿਵਸਥਾ ਦਾ ਇੱਕ ਵੀ ਬਿੰਦੂ ਬੇਕਾਰ ਸਾਬਤ ਹੋਵੇ।

18“ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ ਅਤੇ ਜਿਹੜਾ ਆਦਮੀ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਉਹ ਵੀ ਵਿਭਚਾਰ ਕਰਦਾ ਹੈ।”

19“ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਜੋ ਹਮੇਸ਼ਾ ਮਹਿੰਗੇ ਅਤੇ ਚੰਗੇ ਕੱਪੜੇ ਪਾਉਂਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ।

20ਉਸ ਦੇ ਦਰਵਾਜ਼ੇ ਤੇ ਲਾਜ਼ਰ ਨਾਮ ਦਾ ਇੱਕ ਭਿਖਾਰੀ ਪਿਆ ਹੁੰਦਾ ਸੀ ਜਿਸ ਦਾ ਸਰੀਰ ਜ਼ਖਮਾਂ ਨਾਲ ਭਰਿਆ ਹੋਇਆ ਸੀ।

21ਉਹ ਅਮੀਰ ਆਦਮੀ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁੱਕੜਿਆਂ ਨੂੰ ਖਾਣ ਲਈ ਤਰਸਦਾ ਰਹਿੰਦਾ ਸੀ। ਇੱਥੋਂ ਤੱਕ ਕਿ ਕੁੱਤੇ ਆ ਕੇ ਉਸ ਦੇ ਜ਼ਖਮਾਂ ਨੂੰ ਚੱਟਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.