19“ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਜੋ ਹਮੇਸ਼ਾ ਮਹਿੰਗੇ ਅਤੇ ਚੰਗੇ ਕੱਪੜੇ ਪਾਉਂਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ।
20ਉਸ ਦੇ ਦਰਵਾਜ਼ੇ ਤੇ ਲਾਜ਼ਰ ਨਾਮ ਦਾ ਇੱਕ ਭਿਖਾਰੀ ਪਿਆ ਹੁੰਦਾ ਸੀ ਜਿਸ ਦਾ ਸਰੀਰ ਜ਼ਖਮਾਂ ਨਾਲ ਭਰਿਆ ਹੋਇਆ ਸੀ।
21ਉਹ ਅਮੀਰ ਆਦਮੀ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁੱਕੜਿਆਂ ਨੂੰ ਖਾਣ ਲਈ ਤਰਸਦਾ ਰਹਿੰਦਾ ਸੀ। ਇੱਥੋਂ ਤੱਕ ਕਿ ਕੁੱਤੇ ਆ ਕੇ ਉਸ ਦੇ ਜ਼ਖਮਾਂ ਨੂੰ ਚੱਟਦੇ ਸਨ।
22“ਉਹ ਸਮਾਂ ਆਇਆ ਜਦੋਂ ਉਸ ਭਿਖਾਰੀ ਦੀ ਮੌਤ ਹੋ ਗਈ ਅਤੇ ਸਵਰਗਦੂਤ ਉਸ ਦੀ ਆਤਮਾ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ। ਅਤੇ ਫਿਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਉਸ ਨੂੰ ਦਫ਼ਨਾਇਆ ਗਿਆ।
23ਪਤਾਲ ਵਿੱਚ ਜਿੱਥੇ ਉਹ ਤਸੀਹੇ ਝੱਲ ਰਿਹਾ ਸੀ, ਉਸ ਨੇ ਉੱਪਰ ਵੇਖਿਆ ਅਤੇ ਦੂਰੋਂ ਹੀ ਅਬਰਾਹਾਮ ਨੂੰ ਵੇਖਿਆ ਅਤੇ ਲਾਜ਼ਰ ਉਸ ਦੇ ਨਾਲ ਬੈਠਾ ਹੋਇਆ ਸੀ।