22“ਉਹ ਸਮਾਂ ਆਇਆ ਜਦੋਂ ਉਸ ਭਿਖਾਰੀ ਦੀ ਮੌਤ ਹੋ ਗਈ ਅਤੇ ਸਵਰਗਦੂਤ ਉਸ ਦੀ ਆਤਮਾ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ। ਅਤੇ ਫਿਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਉਸ ਨੂੰ ਦਫ਼ਨਾਇਆ ਗਿਆ।
23ਪਤਾਲ ਵਿੱਚ ਜਿੱਥੇ ਉਹ ਤਸੀਹੇ ਝੱਲ ਰਿਹਾ ਸੀ, ਉਸ ਨੇ ਉੱਪਰ ਵੇਖਿਆ ਅਤੇ ਦੂਰੋਂ ਹੀ ਅਬਰਾਹਾਮ ਨੂੰ ਵੇਖਿਆ ਅਤੇ ਲਾਜ਼ਰ ਉਸ ਦੇ ਨਾਲ ਬੈਠਾ ਹੋਇਆ ਸੀ।
24ਉਸ ਅਮੀਰ ਆਦਮੀ ਨੇ ਅਬਰਾਹਾਮ ਨੂੰ ਪੁਕਾਰਿਆ ਅਤੇ ਕਿਹਾ, ‘ਹੇ ਪਿਤਾ ਅਬਰਾਹਾਮ, ਮੇਰੇ ਤੇ ਤਰਸ ਖਾਓ ਅਤੇ ਲਾਜ਼ਰ ਨੂੰ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਨੂੰ ਠੰਡਾ ਕਰਨ ਲਈ ਭੇਜੋ ਕਿਉਂਕਿ ਮੈਂ ਇਸ ਅੱਗ ਵਿੱਚ ਤੜਫ਼ ਰਿਹਾ ਹਾਂ।’
25“ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ ਕਿ ਤੈਨੂੰ ਤੇਰੇ ਜੀਵਨ ਕਾਲ ਵਿੱਚ ਚੰਗੀਆਂ ਚੀਜ਼ਾਂ ਮਿਲੀਆਂ ਸਨ ਪਰ ਲਾਜ਼ਰ ਨੂੰ ਮਾੜੀਆਂ ਚੀਜ਼ਾਂ ਮਿਲੀਆਂ ਸਨ ਅਤੇ ਹੁਣ ਉਹ ਇੱਥੇ ਸੁੱਖੀ ਹੈ ਅਤੇ ਤੂੰ ਦੁੱਖ ਝੱਲ ਰਿਹਾ ਹੈ।
26ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਉਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।’