ਲੂਕਸ 16

ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਉਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।’

Luke 16:26 (UKJV) And beside all this, between us and you there is a great gulf fixed: so that they which would pass from behind to you cannot; neither can they pass to us, that would come from thence.

24ਉਸ ਅਮੀਰ ਆਦਮੀ ਨੇ ਅਬਰਾਹਾਮ ਨੂੰ ਪੁਕਾਰਿਆ ਅਤੇ ਕਿਹਾ, ‘ਹੇ ਪਿਤਾ ਅਬਰਾਹਾਮ, ਮੇਰੇ ਤੇ ਤਰਸ ਖਾਓ ਅਤੇ ਲਾਜ਼ਰ ਨੂੰ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਨੂੰ ਠੰਡਾ ਕਰਨ ਲਈ ਭੇਜੋ ਕਿਉਂਕਿ ਮੈਂ ਇਸ ਅੱਗ ਵਿੱਚ ਤੜਫ਼ ਰਿਹਾ ਹਾਂ।’

25“ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ ਕਿ ਤੈਨੂੰ ਤੇਰੇ ਜੀਵਨ ਕਾਲ ਵਿੱਚ ਚੰਗੀਆਂ ਚੀਜ਼ਾਂ ਮਿਲੀਆਂ ਸਨ ਪਰ ਲਾਜ਼ਰ ਨੂੰ ਮਾੜੀਆਂ ਚੀਜ਼ਾਂ ਮਿਲੀਆਂ ਸਨ ਅਤੇ ਹੁਣ ਉਹ ਇੱਥੇ ਸੁੱਖੀ ਹੈ ਅਤੇ ਤੂੰ ਦੁੱਖ ਝੱਲ ਰਿਹਾ ਹੈ।

26ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਉਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।’

27“ਉਸ ਨੇ ਜਵਾਬ ਦਿੱਤਾ, ‘ਹੇ ਪਿਤਾ ਜੀ, ਫਿਰ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਲਾਜ਼ਰ ਨੂੰ ਮੇਰੇ ਪਰਿਵਾਰ ਕੋਲ ਭੇਜੋ,

28ਮੇਰੇ ਪੰਜ ਭਰਾ ਹਨ। ਉਹ ਉਹਨਾਂ ਨੂੰ ਚੇਤਾਵਨੀ ਦੇਵੇ ਤਾਂ ਜੋ ਉਹ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.