ਲੂਕਸ 17

ਜਦੋਂ ਉਹ ਇੱਕ ਪਿੰਡ ਵੱਲ ਜਾ ਰਹੇ ਸੀ ਤਾਂ ਉਸ ਵੇਲੇ ਕੋੜ੍ ਨਾਲ ਪੀੜਤ ਦਸ ਆਦਮੀ ਯਿਸ਼ੂ ਨੂੰ ਮਿਲੇ। ਉਹ ਕੁਝ ਦੂਰੀ ਉੱਤੇ ਖੜ੍ਹੇ ਹੋ ਗਏ।

Luke 17:12 (UKJV) And as he entered into a certain village, there met him ten men that were lepers, which stood far off:

10ਇਸ ਲਈ ਤੁਹਾਨੂੰ ਵੀ, ਜਦੋਂ ਤੁਸੀਂ ਉਹ ਸਭ ਕੁਝ ਕਰ ਚੁੱਕੇ ਹੋ ਜੋ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਸੀਂ ਕਹੋ, ‘ਅਸੀਂ ਅਯੋਗ ਨੌਕਰ ਹਾਂ; ਅਸੀਂ ਸਿਰਫ ਆਪਣਾ ਫਰਜ਼ ਨਿਭਾਇਆ ਹੈ।’ ”

11ਯੇਰੂਸ਼ਲੇਮ ਨੂੰ ਜਾਂਦੇ ਸਮੇਂ ਯਿਸ਼ੂ ਸਾਮਰਿਯਾ ਅਤੇ ਗਲੀਲ ਪ੍ਰਦੇਸ਼ ਦੀ ਸਰਹੱਦ ਦੇ ਵਿੱਚੋਂ ਦੀ ਲੰਘਿਆ।

12ਜਦੋਂ ਉਹ ਇੱਕ ਪਿੰਡ ਵੱਲ ਜਾ ਰਹੇ ਸੀ ਤਾਂ ਉਸ ਵੇਲੇ ਕੋੜ੍ ਨਾਲ ਪੀੜਤ ਦਸ ਆਦਮੀ ਯਿਸ਼ੂ ਨੂੰ ਮਿਲੇ। ਉਹ ਕੁਝ ਦੂਰੀ ਉੱਤੇ ਖੜ੍ਹੇ ਹੋ ਗਏ।

13ਅਤੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਯਿਸ਼ੂ ਮਹਾਰਾਜ, ਸਾਡੇ ਉੱਤੇ ਕਿਰਪਾ ਕਰ!”

14ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ, ਤੇ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.