ਲੂਕਸ 17

ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ, ਤੇ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।

Luke 17:14 (UKJV) And when he saw them, he said unto them, Go show yourselves unto the priests. And it came to pass, that, as they went, they were cleansed.

12ਜਦੋਂ ਉਹ ਇੱਕ ਪਿੰਡ ਵੱਲ ਜਾ ਰਹੇ ਸੀ ਤਾਂ ਉਸ ਵੇਲੇ ਕੋੜ੍ ਨਾਲ ਪੀੜਤ ਦਸ ਆਦਮੀ ਯਿਸ਼ੂ ਨੂੰ ਮਿਲੇ। ਉਹ ਕੁਝ ਦੂਰੀ ਉੱਤੇ ਖੜ੍ਹੇ ਹੋ ਗਏ।

13ਅਤੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਯਿਸ਼ੂ ਮਹਾਰਾਜ, ਸਾਡੇ ਉੱਤੇ ਕਿਰਪਾ ਕਰ!”

14ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ, ਤੇ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।

15ਉਹਨਾਂ ਵਿੱਚੋਂ ਜਦੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ, ਯਿਸ਼ੂ ਕੋਲ ਵਾਪਸ ਆਇਆ ਅਤੇ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।

16ਉਹ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਗਿਆ ਅਤੇ ਉਸ ਦਾ ਧੰਨਵਾਦ ਕੀਤਾ, ਅਤੇ ਉਹ ਸਾਮਰਿਯਾ ਵਾਸੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.