13ਅਤੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਯਿਸ਼ੂ ਮਹਾਰਾਜ, ਸਾਡੇ ਉੱਤੇ ਕਿਰਪਾ ਕਰ!”
14ਜਦੋਂ ਯਿਸ਼ੂ ਨੇ ਉਹਨਾਂ ਨੂੰ ਵੇਖਿਆ, ਤੇ ਕਿਹਾ, “ਜਾਓ, ਜਾ ਕੇ ਆਪਣੇ ਆਪ ਨੂੰ ਜਾਜਕਾਂ ਨੂੰ ਦਿਖਾਓ।” ਅਤੇ ਜਦੋਂ ਉਹ ਜਾ ਹੀ ਰਹੇ ਸਨ, ਉਹ ਚੰਗੇ ਹੋ ਗਏ।
15ਉਹਨਾਂ ਵਿੱਚੋਂ ਜਦੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ, ਯਿਸ਼ੂ ਕੋਲ ਵਾਪਸ ਆਇਆ ਅਤੇ ਉੱਚੀ ਆਵਾਜ਼ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਨ ਲੱਗਾ।
16ਉਹ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਗਿਆ ਅਤੇ ਉਸ ਦਾ ਧੰਨਵਾਦ ਕੀਤਾ, ਅਤੇ ਉਹ ਸਾਮਰਿਯਾ ਵਾਸੀ ਸੀ।
17ਯਿਸ਼ੂ ਨੇ ਪੁੱਛਿਆ, “ਕੀ ਸਾਰੇ ਦਸ ਚੰਗੇ ਨਹੀਂ ਹੋਏ? ਬਾਕੀ ਨੌਂ ਕਿੱਥੇ ਹਨ?