20ਇੱਕ ਵਾਰੀ, ਜਦੋਂ ਫ਼ਰੀਸੀਆਂ ਨੇ ਪੁੱਛਿਆ ਕਿ ਪਰਮੇਸ਼ਵਰ ਦਾ ਰਾਜ ਕਦੋਂ ਆਵੇਗਾ, ਤਾਂ ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਰਾਜ ਦਾ ਆਉਣਾ ਕੋਈ ਅਜਿਹੀ ਚੀਜ਼ ਨਹੀਂ ਹੈ ਜਿਸ ਨੂੰ ਵੇਖਿਆ ਜਾ ਸਕਦਾ ਹੈ,
21ਅਤੇ ਨਾ ਹੀ ਲੋਕ ਇਹ ਕਹਿਣਗੇ, ‘ਇਹ ਇੱਥੇ ਹੈ,’ ਜਾਂ ‘ਇਹ ਉੱਥੇ ਹੈ,’ ਕਿਉਂਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਵਿੱਚਕਾਰ ਹੈ।”
22ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਉਹ ਵੇਲਾ ਆ ਰਿਹਾ ਹੈ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਨੂੰ ਵੇਖਣਾ ਚਾਹੋਗੇ, ਪਰ ਤੁਸੀਂ ਵੇਖ ਨਹੀਂ ਸੱਕੋਗੇ।
23ਲੋਕ ਤੁਹਾਨੂੰ ਕਹਿਣਗੇ, ‘ਉਹ ਉੱਥੇ ਹੈ!’ ਜਾਂ ‘ਉਹ ਇੱਥੇ ਹੈ!’ ਉਹਨਾਂ ਦੇ ਮਗਰ ਨਾ ਭੱਜੋ।
24ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਿਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।