21ਅਤੇ ਨਾ ਹੀ ਲੋਕ ਇਹ ਕਹਿਣਗੇ, ‘ਇਹ ਇੱਥੇ ਹੈ,’ ਜਾਂ ‘ਇਹ ਉੱਥੇ ਹੈ,’ ਕਿਉਂਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਵਿੱਚਕਾਰ ਹੈ।”
22ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਉਹ ਵੇਲਾ ਆ ਰਿਹਾ ਹੈ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਨੂੰ ਵੇਖਣਾ ਚਾਹੋਗੇ, ਪਰ ਤੁਸੀਂ ਵੇਖ ਨਹੀਂ ਸੱਕੋਗੇ।
23ਲੋਕ ਤੁਹਾਨੂੰ ਕਹਿਣਗੇ, ‘ਉਹ ਉੱਥੇ ਹੈ!’ ਜਾਂ ‘ਉਹ ਇੱਥੇ ਹੈ!’ ਉਹਨਾਂ ਦੇ ਮਗਰ ਨਾ ਭੱਜੋ।
24ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਿਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।
25ਪਰ ਪਹਿਲਾਂ ਉਸ ਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ ਅਤੇ ਇਸ ਪੀੜ੍ਹੀ ਦੁਆਰਾ ਰੱਦ ਕਰ ਦਿੱਤਾ ਜਾਵੇਗਾ।