22ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਉਹ ਵੇਲਾ ਆ ਰਿਹਾ ਹੈ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਨੂੰ ਵੇਖਣਾ ਚਾਹੋਗੇ, ਪਰ ਤੁਸੀਂ ਵੇਖ ਨਹੀਂ ਸੱਕੋਗੇ।
23ਲੋਕ ਤੁਹਾਨੂੰ ਕਹਿਣਗੇ, ‘ਉਹ ਉੱਥੇ ਹੈ!’ ਜਾਂ ‘ਉਹ ਇੱਥੇ ਹੈ!’ ਉਹਨਾਂ ਦੇ ਮਗਰ ਨਾ ਭੱਜੋ।
24ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਿਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।
25ਪਰ ਪਹਿਲਾਂ ਉਸ ਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ ਅਤੇ ਇਸ ਪੀੜ੍ਹੀ ਦੁਆਰਾ ਰੱਦ ਕਰ ਦਿੱਤਾ ਜਾਵੇਗਾ।
26“ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।