ਲੂਕਸ 17

ਪਰ ਪਹਿਲਾਂ ਉਸ ਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ ਅਤੇ ਇਸ ਪੀੜ੍ਹੀ ਦੁਆਰਾ ਰੱਦ ਕਰ ਦਿੱਤਾ ਜਾਵੇਗਾ।

Luke 17:25 (UKJV) But first must he suffer many things, and be rejected of this generation.

23ਲੋਕ ਤੁਹਾਨੂੰ ਕਹਿਣਗੇ, ‘ਉਹ ਉੱਥੇ ਹੈ!’ ਜਾਂ ‘ਉਹ ਇੱਥੇ ਹੈ!’ ਉਹਨਾਂ ਦੇ ਮਗਰ ਨਾ ਭੱਜੋ।

24ਕਿਉਂਕਿ ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ ਬਿਜਲੀ ਲਿਸ਼ਕਣ ਵਰਗਾ ਹੋਵੇਗਾ, ਜੋ ਅਕਾਸ਼ ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਚਮਕਦੀ ਹੈ।

25ਪਰ ਪਹਿਲਾਂ ਉਸ ਨੂੰ ਬਹੁਤ ਸਾਰੀਆਂ ਮੁਸੀਬਤਾਂ ਝੱਲਣੀਆਂ ਪੈਣਗੀਆਂ ਅਤੇ ਇਸ ਪੀੜ੍ਹੀ ਦੁਆਰਾ ਰੱਦ ਕਰ ਦਿੱਤਾ ਜਾਵੇਗਾ।

26“ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।

27ਨੋਹ ਦੀ ਕਿਸ਼ਤੀ ਵਿੱਚ ਦਾਖਲ ਹੋਣ ਦੇ ਦਿਨ ਤੱਕ ਲੋਕ ਖਾਂਦੇ-ਪੀਂਦੇ ਅਤੇ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਫਿਰ ਹੜ੍ਹ ਆਇਆ ਅਤੇ ਉਹ ਸਾਰੇ ਨਾਸ਼ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.