1ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ।
2ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
3ਸਾਵਧਾਨ ਰਹੋ! “ਜੇ ਤੇਰਾ ਭਰਾ ਜਾਂ ਭੈਣ ਤੇਰੇ ਵਿਰੁੱਧ ਪਾਪ ਕਰੇ ਤਾਂ ਉਹਨਾਂ ਨੂੰ ਝਿੜਕੋ ਅਤੇ ਜੇ ਉਹ ਮਨ ਫਿਰੌਦੇ ਹਨ ਤਾਂ ਉਸ ਨੂੰ ਮਾਫ਼ ਕਰ।
4ਭਾਵੇਂ ਉਹ ਦਿਨ ਵਿੱਚ ਸੱਤ ਵਾਰ ਤੇਰੇ ਵਿਰੁੱਧ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਵਾਪਸ ਆ ਕੇ ਕਹੇ, ਕਿ ‘ਮੈਨੂੰ ਇਸ ਦਾ ਪਛਤਾਵਾ ਹੈ,’ ਤਾਂ ਤੁਸੀਂ ਉਸ ਨੂੰ ਮਾਫ਼ ਕਰ।”
5ਰਸੂਲਾਂ ਨੇ ਪ੍ਰਭੂ ਨੂੰ ਕਿਹਾ, “ਸਾਡਾ ਵਿਸ਼ਵਾਸ ਵਧਾ ਦਿਓ!”