29ਪਰ ਜਿਸ ਦਿਨ ਲੋਤ ਨੇ ਸੋਦੋਮ ਛੱਡ ਦਿੱਤਾ, ਸਵਰਗ ਤੋਂ ਅੱਗ ਅਤੇ ਗੰਧਕ ਦੀ ਵਰਖਾ ਹੋਈ ਅਤੇ ਉਹਨਾਂ ਸਾਰਿਆਂ ਨੂੰ ਨਾਸ਼ ਕਰ ਦਿੱਤਾ।
30“ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
31ਉਸ ਦਿਨ ਕੋਈ ਵੀ ਜਿਹੜਾ ਛੱਤ ਉੱਤੇ ਹੈ ਅਤੇ ਉਸ ਦੀਆਂ ਚੀਜ਼ਾਂ ਅੰਦਰ ਘਰ ਵਿੱਚ ਹਨ, ਉਹ ਉਹਨਾਂ ਨੂੰ ਲੈਣ ਲਈ ਹੇਠਾਂ ਨਾ ਜਾਵੇ। ਇਸੇ ਤਰ੍ਹਾਂ, ਖੇਤ ਵਿੱਚੋਂ ਵੀ ਕਿਸੇ ਨੂੰ ਕੋਈ ਚੀਜ਼ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ।
32ਯਾਦ ਕਰੋ ਲੋਤ ਦੀ ਪਤਨੀ ਨੂੰ!
33ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਂਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸ ਨੂੰ ਬਚਾ ਲਵੇਗਾ।