31ਉਸ ਦਿਨ ਕੋਈ ਵੀ ਜਿਹੜਾ ਛੱਤ ਉੱਤੇ ਹੈ ਅਤੇ ਉਸ ਦੀਆਂ ਚੀਜ਼ਾਂ ਅੰਦਰ ਘਰ ਵਿੱਚ ਹਨ, ਉਹ ਉਹਨਾਂ ਨੂੰ ਲੈਣ ਲਈ ਹੇਠਾਂ ਨਾ ਜਾਵੇ। ਇਸੇ ਤਰ੍ਹਾਂ, ਖੇਤ ਵਿੱਚੋਂ ਵੀ ਕਿਸੇ ਨੂੰ ਕੋਈ ਚੀਜ਼ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ।
32ਯਾਦ ਕਰੋ ਲੋਤ ਦੀ ਪਤਨੀ ਨੂੰ!
33ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਂਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸ ਨੂੰ ਬਚਾ ਲਵੇਗਾ।
34ਮੈਂ ਤੁਹਾਨੂੰ ਦੱਸਦਾ ਹਾਂ, ਉਸ ਰਾਤ ਦੋ ਲੋਕ ਇੱਕ ਬਿਸਤਰੇ ਉੱਤੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਨੂੰ ਛੱਡ ਦਿੱਤਾ ਜਾਵੇਗਾ।
35ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।