ਲੂਕਸ 17

ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।

Luke 17:35 (UKJV) Two women shall be grinding together; the one shall be taken, and the other left.

33ਜਿਹੜਾ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਂਗਾ ਉਹ ਇਸ ਨੂੰ ਗੁਆ ਦੇਵੇਗਾ, ਅਤੇ ਜਿਹੜਾ ਆਪਣੀ ਜਾਨ ਗੁਆ ਬੈਠਦਾ ਹੈ ਉਹ ਉਸ ਨੂੰ ਬਚਾ ਲਵੇਗਾ।

34ਮੈਂ ਤੁਹਾਨੂੰ ਦੱਸਦਾ ਹਾਂ, ਉਸ ਰਾਤ ਦੋ ਲੋਕ ਇੱਕ ਬਿਸਤਰੇ ਉੱਤੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਨੂੰ ਛੱਡ ਦਿੱਤਾ ਜਾਵੇਗਾ।

35ਦੋ ਔਰਤਾਂ ਇਕੱਠੇ ਅਨਾਜ ਪੀਹ ਰਹੀਆਂ ਹੋਣਗੀਆਂ, ਇੱਕ ਚੁੱਕ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।

36ਦੋ ਲੋਕ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਇੱਕ ਨੂੰ ਚੁੱਕ ਲਿਆ ਜਾਵੇਗਾ, ਦੂਜਾ ਛੱਡ ਦਿੱਤਾ ਜਾਵੇਗਾ।”

37ਚੇਲਿਆਂ ਨੇ ਪੁੱਛਿਆ, “ਪ੍ਰਭੂ ਜੀ, ਇਹ ਸਭ ਕਿੱਥੇ ਹੋਵੇਗਾ?” ਯਿਸ਼ੂ ਨੇ ਜਵਾਬ ਦਿੱਤਾ, “ਜਿੱਥੇ ਕਿਤੇ ਲਾਸ਼ ਹੋਏ, ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.