8ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”
9ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਨੀਵਾਂ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:
10“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ ਸੀ।
11ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰਾ, ਬਦਕਾਰੀ, ਵਿਭਚਾਰੀ ਜਾਂ ਇੱਥੋਂ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।
12ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’