ਲੂਕਸ 18

ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰਾ, ਬਦਕਾਰੀ, ਵਿਭਚਾਰੀ ਜਾਂ ਇੱਥੋਂ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।

Luke 18:11 (UKJV) The Pharisee stood and prayed thus with himself, God, I thank you, that I am not as other men are, extortionists, unjust, adulterers, or even as this publican.

9ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਨੀਵਾਂ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:

10“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ ਸੀ।

11ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰਾ, ਬਦਕਾਰੀ, ਵਿਭਚਾਰੀ ਜਾਂ ਇੱਥੋਂ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।

12ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’

13“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.