ਲੂਕਸ 18

“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’

Luke 18:13 (UKJV) And the publican, standing far off, would not lift up so much as his eyes unto heaven, but stroke upon his breast, saying, God be merciful to me a sinner.

11ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰਾ, ਬਦਕਾਰੀ, ਵਿਭਚਾਰੀ ਜਾਂ ਇੱਥੋਂ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।

12ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’

13“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’

14“ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।”

15ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਯਿਸ਼ੂ ਉਹਨਾਂ ਉੱਪਰ ਆਪਣਾ ਹੱਥ ਰੱਖੇ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.