ਲੂਕਸ 18

ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਯਿਸ਼ੂ ਉਹਨਾਂ ਉੱਪਰ ਆਪਣਾ ਹੱਥ ਰੱਖੇ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ

Luke 18:15 (UKJV) And they brought unto him also infants, that he would touch them: but when his disciples saw it, they rebuked them.

13“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’

14“ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।”

15ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਯਿਸ਼ੂ ਉਹਨਾਂ ਉੱਪਰ ਆਪਣਾ ਹੱਥ ਰੱਖੇ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ

16ਪਰ ਯਿਸ਼ੂ ਨੇ ਬੱਚਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

17ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਾ ਕਰੇ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.