15ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਯਿਸ਼ੂ ਉਹਨਾਂ ਉੱਪਰ ਆਪਣਾ ਹੱਥ ਰੱਖੇ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ
16ਪਰ ਯਿਸ਼ੂ ਨੇ ਬੱਚਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
17ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਾ ਕਰੇ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”
18ਇੱਕ ਯਹੂਦੀ ਪ੍ਰਧਾਨ ਨੇ ਉਹਨਾਂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪ੍ਰਾਪਤ ਕਰਨ ਲਈ ਮੈਂ ਕੀ ਕਰਾਂ?”
19ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।