17ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਾ ਕਰੇ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”
18ਇੱਕ ਯਹੂਦੀ ਪ੍ਰਧਾਨ ਨੇ ਉਹਨਾਂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪ੍ਰਾਪਤ ਕਰਨ ਲਈ ਮੈਂ ਕੀ ਕਰਾਂ?”
19ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।
20ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੂੰ ਵਿਭਚਾਰ ਨਾ ਕਰ, ਤੂੰ ਕਤਲ ਨਾ ਕਰ, ਤੂੰ ਚੋਰੀ ਨਾ ਕਰ, ਤੂੰ ਝੂਠੀ ਗਵਾਹੀ ਨਾ ਦੇ, ਤੂੰ ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ।’ ”
21ਉਸ ਨੇ ਕਿਹਾ, “ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”