ਲੂਕਸ 18

ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੂੰ ਵਿਭਚਾਰ ਨਾ ਕਰ, ਤੂੰ ਕਤਲ ਨਾ ਕਰ, ਤੂੰ ਚੋਰੀ ਨਾ ਕਰ, ਤੂੰ ਝੂਠੀ ਗਵਾਹੀ ਨਾ ਦੇ, ਤੂੰ ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ।’ ”

Luke 18:20 (UKJV) You know the commandments, Do not commit adultery, Do not kill, Do not steal, Do not bear false witness, Honour your father and your mother.

18ਇੱਕ ਯਹੂਦੀ ਪ੍ਰਧਾਨ ਨੇ ਉਹਨਾਂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪ੍ਰਾਪਤ ਕਰਨ ਲਈ ਮੈਂ ਕੀ ਕਰਾਂ?”

19ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।

20ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੂੰ ਵਿਭਚਾਰ ਨਾ ਕਰ, ਤੂੰ ਕਤਲ ਨਾ ਕਰ, ਤੂੰ ਚੋਰੀ ਨਾ ਕਰ, ਤੂੰ ਝੂਠੀ ਗਵਾਹੀ ਨਾ ਦੇ, ਤੂੰ ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ।’ ”

21ਉਸ ਨੇ ਕਿਹਾ, “ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”

22ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ। ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.