ਲੂਕਸ 18

ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ। ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”

Luke 18:22 (UKJV) Now when Jesus heard these things, he said unto him, Yet lack you one thing: sell all that you have, and distribute unto the poor, and you shall have treasure in heaven: and come, follow me.

20ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੂੰ ਵਿਭਚਾਰ ਨਾ ਕਰ, ਤੂੰ ਕਤਲ ਨਾ ਕਰ, ਤੂੰ ਚੋਰੀ ਨਾ ਕਰ, ਤੂੰ ਝੂਠੀ ਗਵਾਹੀ ਨਾ ਦੇ, ਤੂੰ ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ।’ ”

21ਉਸ ਨੇ ਕਿਹਾ, “ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”

22ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ। ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”

23ਜਦੋਂ ਉਸ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬਹੁਤ ਧਨਵਾਨ ਸੀ।

24ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.