21ਉਸ ਨੇ ਕਿਹਾ, “ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”
22ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਸ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ। ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”
23ਜਦੋਂ ਉਸ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬਹੁਤ ਧਨਵਾਨ ਸੀ।
24ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
25ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”