24ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
25ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
26ਜਿਨ੍ਹਾਂ ਨੇ ਇਹ ਸੁਣਿਆ ਉਹਨਾਂ ਨੇ ਪੁੱਛਿਆ, “ਤਾਂ ਫਿਰ ਕੌਣ ਬਚਾਇਆ ਜਾ ਸਕਦਾ ਹੈ?”
27ਯਿਸ਼ੂ ਨੇ ਉੱਤਰ ਦਿੱਤਾ, “ਜੋ ਮਨੁੱਖ ਲਈ ਅਣਹੋਣਾ ਹੈ ਉਹ ਪਰਮੇਸ਼ਵਰ ਤੋਂ ਹੋ ਸਕਦਾ ਹੈ।”
28ਫਿਰ ਪਤਰਸ ਨੇ ਯਿਸ਼ੂ ਨੂੰ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਚੱਲ ਰਹੇ ਹਾਂ।”