ਲੂਕਸ 18

ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਤੋਂ ਮੇਰਾ ਬਦਲਾ ਲੈ ਦਿਓ।’

Luke 18:3 (UKJV) And there was a widow in that city; and she came unto him, saying, Avenge me of mine adversary.

1ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਉਹਨਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਹਾਰ ਨਹੀਂ ਮੰਨਣੀ ਚਾਹੀਦੀ।

2ਉਹਨਾਂ ਨੇ ਕਿਹਾ: “ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ।

3ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਤੋਂ ਮੇਰਾ ਬਦਲਾ ਲੈ ਦਿਓ।’

4“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸ ਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,

5ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.