28ਫਿਰ ਪਤਰਸ ਨੇ ਯਿਸ਼ੂ ਨੂੰ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਚੱਲ ਰਹੇ ਹਾਂ।”
29ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕੋਈ ਵੀ ਜਿਸ ਨੇ ਪਰਮੇਸ਼ਵਰ ਦੇ ਰਾਜ ਦੀ ਖ਼ਾਤਰ ਆਪਣਾ ਘਰ, ਪਤਨੀ, ਭਰਾ, ਭੈਣਾਂ, ਮਾਪਿਆਂ ਜਾਂ ਬੱਚਿਆਂ ਨੂੰ ਛੱਡ ਦਿੱਤਾ ਹੋਵੇ
30ਇਸ ਯੁੱਗ ਵਿੱਚ ਬਹੁਤ ਗੁਣਾ ਅਤੇ ਆਉਣ ਵਾਲੇ ਸਮੇਂ ਵਿੱਚ ਸਦੀਪਕ ਜੀਵਨ ਪ੍ਰਾਪਤ ਨਾ ਕਰੇ।”
31ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।
32ਉਹ ਉਸ ਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ। ਉਹ ਉਸ ਦਾ ਮਜ਼ਾਕ ਉਡਾਉਣਗੇ, ਉਸ ਦਾ ਅਪਮਾਨ ਕਰਨਗੇ ਅਤੇ ਉਹ ਉਸ ਉੱਤੇ ਥੁੱਕਣਗੇ।