ਲੂਕਸ 18

ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।

Luke 18:31 (UKJV) Then he took unto him the twelve, and said unto them, Behold, we go up to Jerusalem, and all things that are written by the prophets concerning the Son of man shall be accomplished.

29ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕੋਈ ਵੀ ਜਿਸ ਨੇ ਪਰਮੇਸ਼ਵਰ ਦੇ ਰਾਜ ਦੀ ਖ਼ਾਤਰ ਆਪਣਾ ਘਰ, ਪਤਨੀ, ਭਰਾ, ਭੈਣਾਂ, ਮਾਪਿਆਂ ਜਾਂ ਬੱਚਿਆਂ ਨੂੰ ਛੱਡ ਦਿੱਤਾ ਹੋਵੇ

30ਇਸ ਯੁੱਗ ਵਿੱਚ ਬਹੁਤ ਗੁਣਾ ਅਤੇ ਆਉਣ ਵਾਲੇ ਸਮੇਂ ਵਿੱਚ ਸਦੀਪਕ ਜੀਵਨ ਪ੍ਰਾਪਤ ਨਾ ਕਰੇ।”

31ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।

32ਉਹ ਉਸ ਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ। ਉਹ ਉਸ ਦਾ ਮਜ਼ਾਕ ਉਡਾਉਣਗੇ, ਉਸ ਦਾ ਅਪਮਾਨ ਕਰਨਗੇ ਅਤੇ ਉਹ ਉਸ ਉੱਤੇ ਥੁੱਕਣਗੇ।

33ਉਹ ਉਸ ਨੂੰ ਕੋਰੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤੀਸਰੇ ਦਿਨ ਉਹ ਫਿਰ ਜੀ ਉੱਠੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.