33ਉਹ ਉਸ ਨੂੰ ਕੋਰੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤੀਸਰੇ ਦਿਨ ਉਹ ਫਿਰ ਜੀ ਉੱਠੇਗਾ।”
34ਚੇਲਿਆਂ ਨੂੰ ਇਸ ਗੱਲ ਦੀ ਕੋਈ ਸਮਝ ਨਹੀਂ ਸੀ ਆਈ। ਇਸ ਦਾ ਅਰਥ ਉਹਨਾਂ ਤੋਂ ਲੁਕਿਆ ਹੋਇਆ ਸੀ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ।
35ਜਦੋਂ ਯਿਸ਼ੂ ਯੇਰੀਖ਼ੋ ਨਗਰ ਦੇ ਕੋਲ ਪਹੁੰਚੇ, ਇੱਕ ਅੰਨ੍ਹਾ ਆਦਮੀ ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
36ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸ ਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।
37ਉਹਨਾਂ ਨੇ ਉਸ ਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”