35ਜਦੋਂ ਯਿਸ਼ੂ ਯੇਰੀਖ਼ੋ ਨਗਰ ਦੇ ਕੋਲ ਪਹੁੰਚੇ, ਇੱਕ ਅੰਨ੍ਹਾ ਆਦਮੀ ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
36ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸ ਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।
37ਉਹਨਾਂ ਨੇ ਉਸ ਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”
38ਉਸ ਨੇ ਪੁਕਾਰ ਕੇ ਕਿਹਾ, “ਹੇ ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”
39ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”