36ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸ ਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।
37ਉਹਨਾਂ ਨੇ ਉਸ ਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”
38ਉਸ ਨੇ ਪੁਕਾਰ ਕੇ ਕਿਹਾ, “ਹੇ ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”
39ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”
40ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸ ਨੂੰ ਪੁੱਛਿਆ,