ਲੂਕਸ 18

ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

Luke 18:39 (UKJV) And they which went before rebuked him, that he should hold his peace: but he cried so much the more, You son of David, have mercy on me.

37ਉਹਨਾਂ ਨੇ ਉਸ ਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”

38ਉਸ ਨੇ ਪੁਕਾਰ ਕੇ ਕਿਹਾ, “ਹੇ ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

39ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

40ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸ ਨੂੰ ਪੁੱਛਿਆ,

41“ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂ?” ਉਸ ਨੇ ਜਵਾਬ ਦਿੱਤਾ, “ਪ੍ਰਭੂ, ਮੈਂ ਵੇਖਣਾ ਚਾਹੁੰਦਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.