2ਉਹਨਾਂ ਨੇ ਕਿਹਾ: “ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ।
3ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਤੋਂ ਮੇਰਾ ਬਦਲਾ ਲੈ ਦਿਓ।’
4“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸ ਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,
5ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”
6ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।