39ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਨੇ ਹੋਰ ਹੀ ਉੱਚੀ ਆਵਾਜ਼ ਵਿੱਚ ਕਿਹਾ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”
40ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸ ਨੂੰ ਪੁੱਛਿਆ,
41“ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂ?” ਉਸ ਨੇ ਜਵਾਬ ਦਿੱਤਾ, “ਪ੍ਰਭੂ, ਮੈਂ ਵੇਖਣਾ ਚਾਹੁੰਦਾ ਹਾਂ।”
42ਯਿਸ਼ੂ ਨੇ ਉਸ ਨੂੰ ਕਿਹਾ, “ਸੁਜਾਖਾ ਹੋ ਜਾ; ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”
43ਤੁਰੰਤ ਹੀ ਉਹ ਵੇਖਣ ਲੱਗਾ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਦਾ ਹੋਇਆ ਯਿਸ਼ੂ ਦੇ ਮਗਰ ਹੋ ਤੁਰਿਆ। ਜਦੋਂ ਸਾਰੇ ਲੋਕਾਂ ਨੇ ਇਹ ਵੇਖਿਆ, ਉਹਨਾਂ ਨੇ ਵੀ ਪਰਮੇਸ਼ਵਰ ਦੀ ਵਡਿਆਈ ਕੀਤੀ।