ਲੂਕਸ 18

ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”

Luke 18:5 (UKJV) Yet because this widow troubles me, I will avenge her, lest by her continual coming she weary me.

3ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਤੋਂ ਮੇਰਾ ਬਦਲਾ ਲੈ ਦਿਓ।’

4“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸ ਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,

5ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾਂ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”

6ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।

7ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰੇਗਾ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਨ੍ਹਾਂ ਬਾਰੇ ਦੇਰੀ ਕਰੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.