6ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।
7ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰੇਗਾ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਨ੍ਹਾਂ ਬਾਰੇ ਦੇਰੀ ਕਰੇਗਾ?
8ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”
9ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਨੀਵਾਂ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:
10“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ ਸੀ।